ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਤੀਸਰਾ ਵਨ ਡੇ ‘ਚ ਧੋਨੀ ਬਣੇ ‘ਪਲੇਅਰ ਆਫ ਦੀ ਮੈਚ’

Sat 1st Jul, 2017 Author: Lokesh Dhakad

Indian cricket team

ਨਾਰਥ ਸਾਊਂਡ—ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਸ਼ੁੱਕਰਵਾਰ ਨੂੰ ਤੀਸਰਾ ਵਨ ਡੇ ਮੈਚ ਖੇਡਿਆ ਗਿਆ।  ਭਾਰਤ ਨੇ ਵੈਸਟ ਇੰਡੀਜ਼ ਨੂੰ 93 ਦੌੜਾਂ ਨਾਲ ਹਰਾ ਕੇ ਮੈਚ ਜਿੱਤ ਲਿਆ। ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਵਨ ਡੇ ਸੀਰੀਜ਼ ਚੱਲ ਰਹੀ ਹੈ। ਵੈਸਟ ਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 252 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਨ ਉਤਰੀ ਵੈਸਟ ਇੰਡੀਜ਼ ਦੀ ਪੂਰੀ ਟੀਮ 158 ਦੌੜਾਂ 'ਤੇ ਆਲ ਆਊਟ ਹੋ ਗਈ। ਪੰਜ ਵਨ ਡੇ ਮੈਚਾਂ ਦੀ ਸੀਰੀਜ਼ 'ਚ ਭਾਰਤ ਨੇ 2-0 ਨਾਲ ਬੜ੍ਹਤ ਬਣਾ ਲਈ ਹੈ।

ਭਾਰਤੀ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਰਹਾਨੇ ਨੇ ਫਿਰ ਤੋਂ ਚੋਟੀਕ੍ਰਮ ਵਿਚ ਆਪਣੀ ਉਪਯੋਗਤਾ ਸਾਬਤ ਕੀਤੀ ਤੇ 72 ਦੌੜਾਂ ਦੀ ਪਾਰੀ ਖੇਡੀ। ਉਸ ਨੇ ਯੁਵਰਾਜ ਸਿੰਘ (39) ਨਾਲ ਤੀਜੀ ਵਿਕਟ ਲਈ 66 ਤੇ ਮਹਿੰਦਰ ਸਿੰਘ ਧੋਨੀ (ਅਜੇਤੂ 78) ਨਾਲ ਚੌਥੀ ਵਿਕਟ ਲਈ 70 ਦੌੜਾਂ ਦੀ ਸਾਂਝੇਦਾਰੀ ਕਰ ਕੇ ਭਾਰਤ ਨੂੰ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ।
ਧੋਨੀ ਨੇ ਕੇਦਾਰ ਜਾਦਵ (ਅਜੇਤੂ 40) ਨਾਲ ਵੀ 81 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਇਨ੍ਹਾਂ ਦੋਵਾਂ ਨੇ ਡੈੱਥ ਓਵਰਾਂ ਵਿਚ ਤੇਜ਼ੀ ਦਿਖਾਈ, ਜਿਸ ਨਾਲ ਭਾਰਤ ਆਖਰੀ ਚਾਰ ਓਵਰਾਂ ਵਿਚ 51 ਦੌੜਾਂ ਜੋੜਨ ਵਿਚ ਸਫਲ ਰਿਹਾ। ਧੋਨੀ ਨੇ ਆਪਣੀ 79 ਗੇਂਦਾਂ ਦੀ ਪਾਰੀ ਵਿਚ ਚਾਰ ਚੌਕੇ ਤੇ ਦੋ ਛੱਕੇ ਲਗਾਏ। ਮਹਿੰਦਰ ਸਿੰਘ ਧੋਨੀ ਨੂੰ ਇਸ ਮੈਚ 'ਚ 'ਪਲੇਅਰ ਆਫ ਦੀ ਮੈਚ' ਨਾਲ ਸਨਮਾਨਿਤ ਕੀਤਾ ਗਿਆ।