ਭਾਰਤ ਨੇ ਮੰਗਲਵਾਰ ਨੂੰ ਕੇਪਟਾਊਨ ਦੇ ਨਿਊਲੈਂਡਸ 'ਚ ਤਿੰਨ ਮੈਚਾਂ ਦੀ ਸੀਰੀਜ਼ ਦੇ ਆਖਰੀ ਅਤੇ ਫੈਸਲਾਕੁੰਨ ਟੈਸਟ ਮੈਚ 'ਚ ਦੱਖਣੀ ਅਫਰੀਕਾ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਭਾਰਤ ਅਫਰੀਕਾ ਦੀ ਧਰਤੀ 'ਤੇ ਪਹਿਲੀ ਵਾਰ ਇਹ ਮੈਚ ਜਿੱਤਣਾ ਚਾਹੇਗਾ, ਜਦਕਿ ਦੱਖਣੀ ਅਫਰੀਕਾ ਵੀ ਪਿਛਲੇ ਮੈਚ ਦੀ ਗਤੀ ਨੂੰ ਬਰਕਰਾਰ ਰੱਖਣਾ ਚਾਹੇਗਾ।
ਇਸ ਮੈਚ ਵਿਚ ਟੀਮ ਇੰਡੀਆ ਲਈ ਚੰਗੀ ਗੱਲ ਇਹ ਹੈ ਕਿ ਵਿਰਾਟ ਕੋਹਲੀ ਦੀ ਵਾਪਸੀ ਹੋਈ ਹੈ ਜਦਕਿ ਮੁਹੰਮਦ ਸਿਰਾਜ ਦੀ ਜਗ੍ਹਾ ਉਮੇਸ਼ ਯਾਦਵ ਨੂੰ ਮੌਕਾ ਦਿੱਤਾ ਗਿਆ ਹੈ। ਇਸ ਅਹਿਮ ਮੈਚ ਲਈ ਦੋਵੇਂ ਟੀਮਾਂ ਇਸ ਪ੍ਰਕਾਰ ਹਨ-
ਭਾਰਤੀ ਟੀਮ: ਕੇਐਲ ਰਾਹੁਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਿਆ ਰਹਾਣੇ, ਰਿਸ਼ਭ ਪੰਤ (ਵਿਕੇਟਕੀਪਰ), ਆਰ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ ਅਤੇ ਉਮੇਸ਼ ਯਾਦਵ।
ਦੱਖਣੀ ਅਫ਼ਰੀਕਾ ਦੀ ਟੀਮ: ਡੀਨ ਐਲਗਰ (ਕਪਤਾਨ), ਏਡਨ ਮਾਰਕਰਮ, ਕੀਗਨ ਪੀਟਰਸਨ, ਰੈਸੀ ਵੈਨ ਡੇਰ ਡੁਸਨ, ਟੇਂਬਾ ਬਾਵੁਮਾ, ਕਾਈਲ ਵਰਨੇ (ਵਿਕੇਟਕੀਪਰ), ਮਾਰਕੋ ਜੇਨਸਨ, ਕਾਗਿਸੋ ਰਬਾਡਾ, ਕੇਸ਼ਵ ਮਹਾਰਾਜ, ਲੁੰਗੀ ਨਗਿਡੀ ਅਤੇ ਡੁਏਨ ਓਲੀਵਰ।