ਇਹ ਹਨ 23 ਮਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਚੇੱਨਈ ਅਤੇ ਗੁਜਰਾਤ ਵਿਚਾਲੇ ਪਹਿਲਾ ਕੁਆਲੀਫਾਇਰ ਅੱਜ

Updated: Tue, May 23 2023 15:14 IST
ਇਹ ਹਨ 23 ਮਈ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਚੇੱਨਈ ਅਤੇ ਗੁਜਰਾਤ ਵਿਚਾਲੇ ਪਹਿਲਾ ਕੁਆਲੀਫਾਇਰ ਅੱਜ (Image Source: Google)

Top-5 Cricket News of the Day : 23 ਮਈ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਕੀ ਕੀ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।

1. ਆਈਪੀਐਲ 2023 ਦੇ ਪਹਿਲੇ ਕੁਆਲੀਫਾਇਰ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਇੱਕ-ਦੂਜੇ ਦਾ ਸਾਹਮਣਾ ਕਰਨ ਜਾ ਰਹੇ ਹਨ। ਇਹ ਮੈਚ ਅੱਜ ਯਾਨੀ 23 ਮਈ ਨੂੰ ਚੇਨਈ ਦੇ ਚੇਪੌਕ ਸਟੇਡੀਅਮ 'ਚ ਖੇਡਿਆ ਜਾਣਾ ਹੈ। ਇਕ ਤਰ੍ਹਾਂ ਨਾਲ ਗੁਰੂ (ਐੱਮ. ਐੱਸ. ਧੋਨੀ) ਅਤੇ ਚੇਲੇ (ਹਾਰਦਿਕ ਪੰਡਯਾ) ਵਿਚਾਲੇ ਮੁਕਾਬਲਾ ਹੋਣ ਜਾ ਰਿਹਾ ਹੈ।

2. ਹਾਰਦਿਕ ਪਾੰਡਯਾ ਨੇ ਸੀਐਸਕੇ ਖ਼ਿਲਾਫ਼ ਪਹਿਲੇ ਕੁਆਲੀਫਾਇਰ ਮੈਚ ਤੋਂ ਪਹਿਲਾਂ ਐਮਐਸ ਧੋਨੀ ਬਾਰੇ ਖੁੱਲ ਕੇ ਗੱਲ ਕੀਤੀ ਹੈ। ਗੁਜਰਾਤ ਟਾਈਟਨਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਹਾਰਦਿਕ ਪੰਡਯਾ ਧੋਨੀ ਬਾਰੇ ਖੁੱਲ੍ਹ ਕੇ ਗੱਲ ਕਰ ਰਹੇ ਹਨ। ਇਸ ਦੌਰਾਨ ਪੰਡਯਾ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਧੋਨੀ ਨਾਲ ਨਫਰਤ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਪੂਰੇ ਦਿਲ ਨਾਲ ਸ਼ੈਤਾਨ ਬਣਨਾ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਐਮਐਸ ਧੋਨੀ ਨੂੰ ਹੋਰ ਲੋਕਾਂ ਵਾਂਗ ਨਹੀਂ ਦੇਖਦੇ।

3. ਪਾਕਿਸਤਾਨ ਦੇ ਸਾਬਕਾ ਆਲਰਾਊਂਡਰ ਸ਼ਾਹਿਦ ਅਫਰੀਦੀ ਨੂੰ ਅਕਸਰ ਬੀਸੀਸੀਆਈ ਅਤੇ ਭਾਰਤ ਸਰਕਾਰ ਖਿਲਾਫ ਜ਼ਹਿਰ ਉਗਲਦੇ ਦੇਖਿਆ ਗਿਆ ਹੈ ਅਤੇ ਹੁਣ ਉਸ ਨੇ ਇਕ ਵਾਰ ਫਿਰ ਅਜਿਹਾ ਬਿਆਨ ਦਿੱਤਾ ਹੈ ਜੋ ਦੋਵਾਂ ਦੇਸ਼ਾਂ ਨੂੰ ਨੇੜੇ ਲਿਆਉਣ ਦੀ ਬਜਾਏ ਹੋਰ ਦੂਰ ਕਰ ਸਕਦਾ ਹੈ। ਅਫਰੀਦੀ ਨੇ ਹਾਲ ਹੀ 'ਚ ਇਕ ਬਿਆਨ ਦਿੱਤਾ ਹੈ, ਜਿਸ 'ਚ ਉਸ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਵਨਡੇ ਵਿਸ਼ਵ ਕੱਪ 2023 ਖੇਡਣ ਲਈ ਭਾਰਤ ਜਾਣਾ ਚਾਹੀਦਾ ਹੈ ਅਤੇ ਜੇਕਰ ਉਹ ਉਥੋਂ ਵਿਸ਼ਵ ਕੱਪ ਵਾਪਸ ਲੈ ਕੇ ਆਉਂਦੇ ਹਨ ਤਾਂ ਇਹ ਬੀਸੀਸੀਆਈ ਦੇ ਮੂੰਹ 'ਤੇ ਵੱਡੀ ਚਪੇੜ ਹੋਵੇਗੀ।

4.  WTC ਫਾਈਨਲ 2023: ਭਾਰਤੀ ਖਿਡਾਰੀਆਂ ਦਾ ਪਹਿਲਾ ਜੱਥਾ ਸਹਿਯੋਗੀ ਸਟਾਫ਼ ਦੇ ਨਾਲ ਆਸਟ੍ਰੇਲੀਆ ਵਿਰੁੱਧ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਖੇਡਣ ਲਈ ਮੰਗਲਵਾਰ ਤੜਕੇ ਲੰਡਨ ਲਈ ਰਵਾਨਾ ਹੋ ਗਿਆ ਹੈ। ਇਹ ਮੈਚ ਓਵਲ ਵਿੱਚ 7 ​​ਤੋਂ 11 ਜੂਨ ਤੱਕ ਖੇਡੇ ਜਾਣਗੇ। ਲੰਡਨ ਜਾਣ ਵਾਲੀ ਭਾਰਤੀ ਟੀਮ ਵੱਖ-ਵੱਖ ਗਰੁੱਪਾਂ ਵਿੱਚ ਰਵਾਨਾ ਹੋ ਰਹੀ ਹੈ ਅਤੇ ਡਬਲਯੂਟੀਸੀ ਫਾਈਨਲ ਲਈ ਪੂਰੀ ਟੀਮ ਆਈਪੀਐਲ ਫਾਈਨਲ ਤੋਂ ਬਾਅਦ 30 ਮਈ ਤੱਕ ਲੰਡਨ ਪਹੁੰਚ ਜਾਵੇਗੀ।

Also Read: Cricket Tales

5. ਆਰਸੀਬੀ ਖਿਲਾਫ ਸੇਂਚੁਰੀ ਲਗਾਉਣ ਵਾਲੇ ਸ਼ੁਭਮਨ ਗਿੱਲ ਨੂੂੰ ਸੋਸ਼ਲ ਮੀਡਿਆ ਤੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਉਹਨਾਂ ਦੀ ਭੈਣ ਨੂੰ ਵੀ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਦੇਖ ਕੇ ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਖਲ ਦਿੱਤੀ ਹੈ ਅਤੇ ਸ਼ੁਭਮਨ ਗਿੱਲ ਦੀ ਭੈਣ ਨੂੰ ਟ੍ਰੋਲ ਕਰਨ ਅਤੇ ਬਦਸਲੂਕੀ ਕਰਨ ਵਾਲਿਆਂ ਲਈ ਫਰਮਾਨ ਜਾਰੀ ਕੀਤਾ ਹੈ। ਸਵਾਤੀ ਨੇ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਟਰੋਲਰਾਂ ਨੂੰ ਤਾੜਨਾ ਕੀਤੀ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

TAGS