
Cricket Image for IPL 2021: ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ, ਪੁਆਇੰਟ ਟੇਬ (Image Source: Google)
ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2021 ਦੇ ਮੈਚ ਵਿੱਚ ਦਿੱਲੀ ਕੈਪੀਟਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਦਿੱਲੀ ਦੀ ਟੀਮ ਪੁਆਇੰਟ ਟੇਬਲ ਤੇ ਨੰਬਰ ਵਨ ਬਣ ਗਈ ਹੈ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ 20 ਓਵਰਾਂ ਵਿੱਚ ਨੌਂ ਵਿਕਟਾਂ ’ਤੇ 134 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਦਿੱਲੀ ਦੀ ਟੀਮ ਨੇ 17.5 ਓਵਰਾਂ ਵਿੱਚ ਦੋ ਵਿਕਟਾਂ ’ਤੇ 139 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਮੈਚ ਵਿਚ ਹੈਦਰਾਬਾਦ ਦੇ ਬੱਲੇਬਾਜ਼ ਬੁਰੀ ਤਰ੍ਹਾਂ ਫੇਲ ਰਹੇ ਅਤੇ ਉਹਨਾਂ ਦੀ ਹਾਰ ਦਾ ਇਹ ਸਭ ਤੋਂ ਵੱਡਾ ਕਾਰਨ ਰਿਹਾ।
ਹੈਦਰਾਬਾਦ ਲਈ ਰਾਸ਼ਿਦ ਖਾਨ ਅਤੇ ਖਲੀਲ ਅਹਿਮਦ ਨੇ ਇਕ -ਇਕ ਵਿਕਟ ਲਈ। ਦਿੱਲੀ ਦੀ ਪਾਰੀ ਵਿੱਚ ਸ਼ਿਖਰ ਧਵਨ ਨੇ 42, ਪ੍ਰਿਥਵੀ ਸ਼ਾਅ ਨੇ 11, ਸ਼੍ਰੇਅਸ ਅਈਅਰ 47 ਅਤੇ ਕਪਤਾਨ ਰਿਸ਼ਭ ਪੰਤ 35 ਦੌੜਾਂ ਬਣਾ ਕੇ ਅਜੇਤੂ ਰਹੇ।