
india tour of australia 2020-21 full schedule date time teams of all matches (Image Credit: Twitter)
ਭਾਰਤੀ ਕ੍ਰਿਕਟ ਟੀਮ ਦਾ ਆਸਟਰੇਲੀਆ ਦੌਰਾ ਵਿਰਾਟ ਕੋਹਲੀ ਦੀ ਕਪਤਾਨੀ ਹੇਠਾਂ 27 ਨਵੰਬਰ ਨੂੰ ਸ਼ੁਰੂ ਹੋਵੇਗਾ। ਪਹਿਲਾਂ ਦੋਵਾਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਇਸ ਤੋਂ ਬਾਅਦ ਤਿੰਨ ਟੀ -20 ਕੌਮਾਂਤਰੀ ਮੈਚਾਂ ਅਤੇ ਚਾਰ ਟੈਸਟ ਮੈਚਾਂ ਦੀ ਲੜੀ ਹੋਵੇਗੀ।
ਵਨਡੇ ਸੀਰੀਜ਼ ਦੇ ਪਹਿਲੇ ਦੋ ਮੈਚ ਸਿਡਨੀ ਕ੍ਰਿਕਟ ਗਰਾਉਂਡ ਵਿੱਚ ਖੇਡੇ ਜਾਣਗੇ, ਜਦਕਿ ਤੀਜਾ ਵਨਡੇ ਕੈਨਬਰਾ ਵਿੱਚ ਹੋਵੇਗਾ। ਇਸ ਤੋਂ ਬਾਅਦ ਟੀ -20 ਸੀਰੀਜ਼ ਦਾ ਪਹਿਲਾ ਮੈਚ ਕੈਨਬਰਾ ਵਿਚ ਖੇਡਿਆ ਜਾਵੇਗਾ। ਜਦਕਿ ਦੂਜਾ ਅਤੇ ਤੀਜਾ ਟੀ -20 ਸਿਡਨੀ ਵਿਚ ਹੋਵੇਗਾ।
ਟੈਸਟ ਸੀਰੀਜ਼ ਦਾ ਪਹਿਲਾ ਮੈਚ ਡੇ-ਨਾਈਟ ਹੋਵੇਗਾ, ਜੋ 17 ਦਸੰਬਰ ਤੋਂ ਐਡੀਲੇਡ ਵਿੱਚ ਖੇਡਿਆ ਜਾਵੇਗਾ। ਇਸ ਤੋਂ ਬਾਅਦ, ਦੂਜਾ ਟੈਸਟ ਮੈਲਬੌਰਨ ਕ੍ਰਿਕਟ ਗਰਾਉਂਡ ਵਿੱਚ 26 ਦਸੰਬਰ ਤੋਂ, ਤੀਜਾ ਟੈਸਟ 7 ਜਨਵਰੀ ਤੋਂ ਸਿਡਨੀ ਕ੍ਰਿਕਟ ਗਰਾਉਂਡ ਵਿੱਚ, ਚੌਥਾ ਅਤੇ ਆਖਰੀ ਟੈਸਟ 15 ਜਨਵਰੀ ਨੂੰ ਬ੍ਰਿਸਬੇਨ ਵਿੱਚ ਹੋਵੇਗਾ।