 
                                                    ਗੁਜਰਾਤ ਟਾਈਟਨਜ਼ ਨੇ ਆਈਪੀਐਲ ਦੇ ਫਾਈਨਲ ਵਿੱਚ ਰਾਜਸਥਾਨ ਰਾਇਲਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਉਹਨਾਂ ਦਾ ਦੂਜੀ ਵਾਰ ਖ਼ਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਕਰ ਦਿੱਤਾ ਹੈ। ਮੈਚ ਤੋਂ ਬਾਅਦ ਰਾਜਸਥਾਨ ਰਾਇਲਜ਼ ਦੇ ਕ੍ਰਿਕਟ ਡਾਇਰੈਕਟਰ ਕੁਮਾਰ ਸੰਗਾਕਾਰਾ ਕਾਫੀ ਗੁੱਸੇ 'ਚ ਨਜ਼ਰ ਆਏ ਅਤੇ ਮੈਚ ਤੋਂ ਬਾਅਦ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸ਼ਵਿਨ ਸ਼ਾਨਦਾਰ ਗੇਂਦਬਾਜ਼ ਹੈ ਪਰ ਉਸ ਨੂੰ ਸੁਧਾਰ ਕਰਨ ਦੀ ਲੋੜ ਹੈ।
ਸ਼੍ਰੀਲੰਕਾ ਦੇ ਦਿਗਤ ਕੁਮਾਰ ਸੰਗਾਕਾਰਾ ਨੇ ਮੈਚ ਤੋਂ ਬਾਅਦ ਕਿਹਾ, 'ਰਵੀਚੰਦਰਨ ਅਸ਼ਵਿਨ ਨੇ ਰਾਜਸਥਾਨ ਰਾਇਲਸ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹ ਕ੍ਰਿਕਟ ਦਾ ਮਹਾਨ ਖਿਡਾਰੀ ਹੈ ਅਤੇ ਉਸ ਨੇ ਕਈ ਉਪਲਬਧੀਆਂ ਹਾਸਲ ਕੀਤੀਆਂ ਹਨ। ਹਾਲਾਂਕਿ ਇਸ ਦੇ ਬਾਵਜੂਦ ਉਸ ਦੀ ਗੇਂਦਬਾਜ਼ੀ 'ਚ ਕਾਫੀ ਸੁਧਾਰ ਕਰਨ ਦੀ ਲੋੜ ਹੈ। ਸੰਗਾਕਾਰਾ ਨੇ ਕਿਹਾ, 'ਅਸ਼ਵਿਨ ਨੂੰ ਆਪਣੇ ਆਫ ਸਪਿਨ 'ਤੇ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ।'
ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਰਾਇਲਸ ਲਈ ਅਸ਼ਵਿਨ ਨੇ ਗੁਜਰਾਤ ਖਿਲਾਫ ਫਾਈਨਲ 'ਚ 3 ਓਵਰਾਂ 'ਚ 32 ਦੌੜਾਂ ਦੇ ਕੇ ਕੋਈ ਸਫਲਤਾ ਹਾਸਲ ਨਹੀਂ ਕੀਤੀ। ਆਪਣੇ ਸੀਜ਼ਨ 'ਚ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਅਸ਼ਵਿਨ ਨੇ ਰਾਜਸਥਾਨ ਲਈ 17 ਮੈਚਾਂ 'ਚ 12 ਵਿਕਟਾਂ ਲਈਆਂ। ਇਸ ਦੌਰਾਨ ਉਸ ਦੀ ਇਕਾਨਮੀ ਰੇਟ 7.50 ਸੀ। ਇਸ ਦੇ ਨਾਲ ਹੀ ਅਸ਼ਵਿਨ ਨੇ ਬੱਲੇ ਨਾਲ ਵੀ ਟੀਮ ਲਈ ਅਹਿਮ ਯੋਗਦਾਨ ਦਿੰਦੇ ਹੋਏ 191 ਦੌੜਾਂ ਬਣਾਈਆਂ।
 
                         
                         
                                                 
                         
                         
                         
                        