
Pakistan Cricket Team (Google Search)
ਪਾਕਿਸਤਾਨ ਨੇ ਇੰਗਲੈਂਡ ਖ਼ਿਲਾਫ਼ ਤਿੰਨ ਟੀ -20 ਮੈਚਾਂ ਦੀ ਲੜੀ ਲਈ ਆਪਣੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਵਿੱਚ 17 ਸਾਲਾਂ ਦੇ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਅਤੇ 19 ਸਾਲ ਦੇ ਬੱਲੇਬਾਜ਼ ਹੈਦਰ ਅਲੀ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੁਹੰਮਦ ਹਫੀਜ਼, ਸ਼ੋਏਬ ਮਲਿਕ ਅਤੇ ਵਹਾਬ ਰਿਆਜ਼ ਵਰਗੇ ਤਜਰਬੇਕਾਰ ਖਿਡਾਰੀ ਵੀ ਟੀਮ ਦਾ ਹਿੱਸਾ ਹਨ। ਇਹ ਸਾਰੇ ਪਹਿਲਾਂ ਹੀ ਇੰਗਲੈਂਡ ਦੇ ਬਾਇਓ-ਬਬਲ ਦਾ ਹਿੱਸਾ ਹਨ.
ਸਾਬਕਾ ਕਪਤਾਨ ਸਰਫਰਾਜ਼ ਅਹਿਮਦ ਅਤੇ ਵਿਸਫੋਟਕ ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਵੀ ਟੀਮ ਵਿੱਚ ਵਾਪਸੀ ਕਰ ਚੁੱਕੇ ਹਨ। ਪਰ ਇਸ ਸਾਲ ਪਾਕਿਸਤਾਨ ਸੁਪਰ ਲੀਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸ਼ਾਨ ਮਸੂਦ ਨੂੰ ਟੀਮ ਵਿਚ ਜਗ੍ਹਾ ਨਹੀਂ ਮਿਲੀ ਹੈ।