
ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਨੂੰ ਮਾਰਨ ਵਾਲਿਆਂ ਦੇ ਖਿਲਾਫ ਪੰਜਾਬ ਪੁਲਿਸ ਨੇ ਚੁੱਕਿਆ ਵੱਡਾ ਕਦਮ Images (IANS)
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੇ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੀ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ ਦੇ ਬਾਅਦ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਰੈਨਾ ਦੇ ਫੂਫਾ ਅਸ਼ੋਕ ਕੁਮਾਰ ਦੀ ਘਟਨਾ ਵਾਲੇ ਦਿਨ ਮੌਤ ਹੋ ਗਈ ਜਦਕਿ ਉਸ ਦੇ ਬੇਟੇ ਕੌਸ਼ਲ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਸੋਮਵਾਰ ਨੂੰ ਉਸਦੀ ਵੀ ਮੌਤ ਹੋ ਗਈ।
ਅਸ਼ੋਕ ਕੁਮਾਰ ਦੀ ਪਤਨੀ ਯਾਨੀ ਰੈਨਾ ਦੀ ਭੂਆ ਆਸ਼ਾ ਰਾਣੀ ਦੀ ਹਾਲਤ ਅਜੇ ਵੀ ਗੰਭੀਰ ਹੈ।
ਡੀਜੀਪੀ ਦਿਨਕਰ ਗੁਪਤਾ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਮਲਾ ਇੱਕ ਅਪਰਾਧਿਕ ਗਿਰੋਹ ਦੁਆਰਾ ਕੀਤਾ ਗਿਆ ਸੀ ਜੋ ਆਮ ਤੌਰ ‘ਤੇ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੇ ਵਿਚ ਆਪਣਾ ਕੰਮ ਕਰਦੇ ਹਨ। ਐਸਆਈਟੀ ਨੂੰ ਹਰ ਸੰਭਵ ਐਂਗਲ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ. 24 ਘੰਟੇ ਇਸ ਮਾਮਲੇ ਦੀ ਜਾਂਚ ਲਈ ਕ੍ਰਾਈਮ ਕੰਟਰੋਲ ਸ਼ਾਖਾ ਤੋਂ ਇੱਕ ਵਿਸ਼ੇਸ਼ ਟੀਮ ਵੀ ਮੰਗਾਈ ਗਈ ਹੈ।