IPL 2022: ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ, ਹੈਦਰਾਬਾਦ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
Sunrisers Hyderabad beat chennai super kings by 8 wickets in ipl 2022 : ਸਨਰਾਈਜ਼ਰਸ ਹੈਦਰਾਬਾਦ ਨੇ ਆਈਪੀਐਲ 2022 ਵਿਚ ਆਪਣੀ ਪਹਿਲੀ ਜਿੱਤ ਹਾਸਿਲ ਕਰ ਲਈ ਹੈ।

ਨੌਜਵਾਨ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੇ ਧਮਾਕੇਦਾਰ ਅਰਧ ਸੈਂਕੜੇ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਹੈਦਰਾਬਾਦ ਨੇ ਲਗਾਤਾਰ ਦੋ ਮੈਚ ਹਾਰਨ ਤੋਂ ਬਾਅਦ ਆਪਣੀ ਜਿੱਤ ਦਾ ਖਾਤਾ ਖੋਲ੍ਹਿਆ ਹੈ। ਜਦਕਿ ਚੇਨਈ ਸੁਪਰ ਕਿੰਗਜ਼ ਦੀ ਇਹ ਲਗਾਤਾਰ ਚੌਥੀ ਹਾਰ ਹੈ।
ਸੀਜ਼ਨ 'ਚ ਸਲਾਮੀ ਬੱਲੇਬਾਜ਼ ਦੀ ਭੂਮਿਕਾ ਨਿਭਾਅ ਰਹੇ ਅਭਿਸ਼ੇਕ ਨੇ 50 ਗੇਂਦਾਂ 'ਚ ਪੰਜ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 75 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕਪਤਾਨ ਕੇਨ ਵਿਲੀਅਮਸਨ ਨੇ 32 ਦੌੜਾਂ ਅਤੇ ਰਾਹੁਲ ਤ੍ਰਿਪਾਠੀ ਨੇ ਅਜੇਤੂ 35 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਅਤੇ ਆਪਣੀ ਟੀਮ ਨੂੰ ਜਿੱਤ ਦਿਵਾਈ। ਚੇਨਈ ਲਈ ਮੁਕੇਸ਼ ਚੌਧਰੀ ਅਤੇ ਡਵੇਨ ਬ੍ਰਾਵੋ ਨੇ ਇਕ-ਇਕ ਵਿਕਟ ਲਈ।
Trending
ਇਸ ਤੋਂ ਪਹਿਲਾਂ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਚੇਨਈ ਦੀ ਟੀਮ ਨੇ ਨਿਰਧਾਰਤ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 154 ਦੌੜਾਂ ਬਣਾਈਆਂ। ਜਿਸ ਵਿੱਚ ਮੋਈਨ ਅਲੀ ਨੇ ਸਭ ਤੋਂ ਵੱਧ 48 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਅੰਬਾਤੀ ਰਾਇਡੂ ਨੇ 27 ਅਤੇ ਰਵਿੰਦਰ ਜਡੇਜਾ ਨੇ 23 ਦੌੜਾਂ ਬਣਾਈਆਂ।