
Top-5 Cricket News of the Day : 13 ਜੂਨ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਉਸਮਾਨ ਖਵਾਜਾ ਨੇ ਸਾਬਕਾ ਕੋਚ ਜਸਟਿਨ ਲੈਂਗਰ ਨੂੰ ਲੈ ਕੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਖਵਾਜਾ ਨੇ ਕਿਹਾ ਹੈ ਕਿ ਉਸ ਨੇ ਵਨਡੇ ਫਾਰਮੈਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਪਰ ਇਸ ਦੇ ਬਾਵਜੂਦ ਕੋਚ ਜਸਟਿਨ ਲੈਂਗਰ ਨੇ ਉਸ ਨੂੰ ਵਨਡੇ ਟੀਮ ਤੋਂ ਬਾਹਰ ਕਰ ਦਿੱਤਾ ਸੀ। 50 ਓਵਰਾਂ ਦੀ ਟੀਮ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਖਵਾਜਾ ਕਾਫੀ ਨਾਰਾਜ਼ ਹੋ ਗਏ ਸਨ ਅਤੇ ਉਨ੍ਹਾਂ ਨੇ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਹੈ।
2. ਗੁਜਰਾਤ ਟਾਈਟਨਜ਼ ਦੇ ਨੌਜਵਾਨ ਸਟਾਰ ਬੱਲੇਬਾਜ਼ ਸਾਈ ਸੁਦਰਸ਼ਨ ਦਾ ਬੱਲਾ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਇੰਡੀਅਨ ਪ੍ਰੀਮੀਅਰ ਲੀਗ 2023 ਵਿਚ ਜਲਵਾ ਦਿਖਾਉਣ ਤੋਂ ਬਾਅਦ, ਸੁਦਰਸ਼ਨ ਹੁਣ ਤਾਮਿਲਨਾਡੂ ਪ੍ਰੀਮੀਅਰ ਲੀਗ 2023 (TNPL 2023) ਵਿੱਚ ਅੱਗ ਲਾ ਰਿਹਾ ਹੈ। ਟੂਰਨਾਮੈਂਟ ਦੀ ਸ਼ੁਰੂਆਤ ਸੋਮਵਾਰ (12 ਜੂਨ) ਨੂੰ ਹੋਈ ਅਤੇ ਪਹਿਲੇ ਹੀ ਮੈਚ ਵਿੱਚ ਸਾਈ ਸੁਦਰਸ਼ਨ ਨੇ 45 ਗੇਂਦਾਂ ਵਿੱਚ 86 ਦੌੜਾਂ ਦੀ ਧਮਾਕੇਦਾਰ ਪਾਰੀ ਖੇਡ ਕੇ ਸਾਰਿਆਂ ਦਾ ਦਿਲ ਜਿੱਤ ਲਿਆ।