
ਇਹ ਹਨ 18 ਅਕਤੂਬਰ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਕੀਤਾ ਉਲਟਫੇਰ (Image Source: Google)
Top-5 Cricket News of the Day : 18 ਅਕਤੂਬਰ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਤੁਹਾਡੇ ਲਈ ਦਿਨ ਦੀਆਂ ਟਾੱਪ-5 ਖਬਰਾਂ।
1. ਆਈਸੀਸੀ ਕ੍ਰਿਕੇਟ ਵਿਸ਼ਵ ਕੱਪ 2023 ਵਿੱਚ ਇੱਕ ਵਾਰ ਫਿਰ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਮੰਗਲਵਾਰ (17 ਅਕਤੂਬਰ) ਨੂੰ ਧਰਮਸ਼ਾਲਾ ਮੈਦਾਨ ਵਿੱਚ ਨੀਦਰਲੈਂਡ ਅਤੇ ਦੱਖਣੀ ਅਫਰੀਕਾ (NED ਬਨਾਮ SA) ਵਿਚਕਾਰ ਮੈਚ ਖੇਡਿਆ ਗਿਆ ਜਿਸ ਵਿੱਚ ਨੀਦਰਲੈਂਡ ਦੀ ਟੀਮ ਨੇ ਦੱਖਣੀ ਅਫਰੀਕਾ ਨੂੰ 38 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ।
2. ਦੱਖਣੀ ਅਫਰੀਕਾ ਖਿਲਾਫ ਨੀਦਰਲੈਂਡ ਦੀ ਜਿੱਤ ਤੋਂ ਹਰ ਕੋਈ ਹੈਰਾਨ ਹੈ ਅਤੇ ਉਨ੍ਹਾਂ ਦੀ ਖੂਬ ਤਾਰੀਫ ਕਰ ਰਿਹਾ ਹੈ। ਇਸ ਸੂਚੀ 'ਚ ਮਾਸਟਰ ਬਲਾਸਟਰ ਯਾਨੀ ਸਚਿਨ ਤੇਂਦੁਲਕਰ ਵੀ ਸ਼ਾਮਲ ਹੋ ਗਏ ਹਨ ਅਤੇ ਉਹਨਾਂ ਨੇ ਵੀ ਰੱਜ ਕੇ ਡੱਚ ਟੀਮ ਦੀ ਤਾਰੀਫ ਕੀਤੀ ਹੈ।