-mdl.jpg)
Top-5 Cricket News of the Day : 29 ਮਾਰਚ 2025 ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. IPL 2025 ਦੇ ਅੱਠਵੇਂ ਮੈਚ ਵਿੱਚ, ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਚੇਨਈ ਸੁਪਰ ਕਿੰਗਜ਼ (CSK) ਨੂੰ ਉਸਦੇ ਘਰੇਲੂ ਮੈਦਾਨ ਵਿੱਚ 50 ਦੌੜਾਂ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 20 ਓਵਰਾਂ 'ਚ 196/7 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਚੇਨਈ ਦੀ ਟੀਮ 20 ਓਵਰਾਂ 'ਚ 146/8 ਦੌੜਾਂ ਹੀ ਬਣਾ ਸਕੀ।
2. ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ ਸ਼ੈਡਿਊਲ 'ਚ ਬਦਲਾਅ ਕੀਤਾ ਗਿਆ ਹੈ। ਬੀਸੀਸੀਆਈ ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਵਿਚਾਲੇ ਮੈਚ ਨੰਬਰ 19 ਦੀ ਤਰੀਕ ਬਦਲ ਦਿੱਤੀ ਹੈ। ਇਹ ਮੈਚ ਪਹਿਲਾਂ 6 ਅਪ੍ਰੈਲ 2025 ਨੂੰ ਈਡਨ ਗਾਰਡਨ, ਕੋਲਕਾਤਾ ਵਿਖੇ ਖੇਡਿਆ ਜਾਣਾ ਸੀ, ਪਰ ਹੁਣ ਇਸਨੂੰ 8 ਅਪ੍ਰੈਲ ਨੂੰ ਦੁਪਹਿਰ 3:30 ਵਜੇ ਲਈ ਨਿਰਧਾਰਤ ਕੀਤਾ ਗਿਆ ਹੈ।