
ਇਹ ਹਨ 24 ਅਗਸਤ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਿਰਾਟ ਕੋਹਲੀ ਨੇ ਪਾਸ ਕੀਤਾ ਯੋ-ਯੋ ਟੈਸਟ (Image Source: Google)
Top-5 Cricket News of the Day : 24 ਅਗਸਤ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਭਾਰਤ ਅਤੇ ਆਇਰਲੈਂਡ ਵਿਚਾਲੇ ਤੀਜਾ ਟੀ-20 ਮੈਚ ਬੁੱਧਵਾਰ ਨੂੰ ਮਾਲਾਹਾਈਡ ਵਿੱਚ ਮੀਂਹ ਕਾਰਨ ਇੱਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ। ਇਸ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 2-0 ਨਾਲ ਜਿੱਤ ਲਈ ਹੈ।
2. ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਅਤੇ ਦਿੱਲੀ ਤੋਂ ਸਾੰਸਦ ਮੈਂਬਰ ਗੌਤਮ ਗੰਭੀਰ ਨੇ 2011 ਵਿਸ਼ਵ ਕੱਪ ਨੂੰ ਲੈ ਕੇ ਇਕ ਵਾਰ ਫਿਰ ਤਿੱਖਾ ਬਿਆਨ ਦਿੱਤਾ ਹੈ। ਗੰਭੀਰ ਨੇ ਕਿਹਾ ਹੈ ਕਿ ਸਾਬਕਾ ਸਟਾਰ ਆਲਰਾਊਂਡਰ ਯੁਵਰਾਜ ਸਿੰਘ ਨੂੰ 2011 ਵਿਸ਼ਵ ਕੱਪ ਲਈ ਉਚਿਤ ਕ੍ਰੈਡਿਟ ਨਹੀਂ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਗੰਭੀਰ ਨੇ ਮੀਡੀਆ 'ਤੇ ਵਰ੍ਹਦਿਆਂ ਕਿਹਾ ਕਿ ਮੀਡੀਆ ਨੇ ਟੀਮ ਨੂੰ ਕ੍ਰੈਡਿਟ ਦੇਣ ਦੀ ਬਜਾਏ ਸਿਰਫ ਐੱਮਐੱਸ ਧੋਨੀ ਦੇ ਆਖਰੀ ਛੱਕੇ ਨੂੰ ਵਧਾ-ਚੜ੍ਹਾ ਕੇ ਦੱਸਿਆ।