
Top-5 Cricket News of the Day : 24 ਮਾਰਚ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਕੀ ਕੀ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਪਾਕਿਸਤਾਨ ਦੇ ਸਾਬਕਾ ਓਪਨਰ ਇਮਰਾਨ ਨਜ਼ੀਰ ਨੇ ਹਾਲ ਹੀ 'ਚ ਇਕ ਇੰਟਰਵਿਊ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਭਾਰਤ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਹੈ ਜਿਸ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਭਾਰਤੀ ਟੀਮ ਏਸ਼ੀਆ ਕੱਪ ਲਈ ਪਾਕਿਸਤਾਨ ਨਹੀਂ ਜਾ ਰਹੀ ਹੈ ਅਤੇ ਇਸ ਨੂੰ ਮੁੱਦਾ ਬਣਾ ਕੇ ਨਜ਼ੀਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਭਾਰਤ ਪਾਕਿਸਤਾਨ ਨਹੀਂ ਆਉਣਾ ਚਾਹੁੰਦਾ ਕਿਉਂਕਿ ਉਸ ਨੂੰ ਹਾਰ ਦਾ ਡਰ ਹੈ।
2. IPL 2023: ਇੰਡੀਅਨ ਪ੍ਰੀਮੀਅਰ ਲੀਗ 2023 ਸ਼ੁਰੂ ਹੋਣ ਵਿੱਚ ਹੁਣ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਇਸ ਤੋਂ ਪਹਿਲਾਂ ਪੰਜਾਬ ਕਿੰਗਜ਼ ਲਈ ਵੱਡੀ ਖਬਰ ਆਈ ਹੈ। ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ (ਈਸੀਬੀ) ਨੇ ਆਲਰਾਊਂਡਰ ਲਿਆਮ ਲਿਵਿੰਗਸਟੋਨ ਅਤੇ ਸੈਮ ਕੁਰਨ ਨੂੰ ਆਗਾਮੀ ਆਈਪੀਐਲ ਵਿੱਚ ਪੰਜਾਬ ਕਿੰਗਜ਼ ਲਈ ਖੇਡਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਹਮਲਾਵਰ ਬੱਲੇਬਾਜ਼ ਜੌਨੀ ਬੇਅਰਸਟੋ ਨੂੰ ਐਨਓਸੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।