ਇਹ ਹਨ 27 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਵਿਰਾਟ ਕੋਹਲੀ ਨਾਲ ਜੁੜ੍ਹਿਆ ਸਵਾਲ ਪੇਪਰ ਵਿਚ ਪੁੱਛਿਆ ਗਿਆ
Top-5 Cricket News of the Day : 27 ਮਾਰਚ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁੱਝ ਹੋਇਆ। ਆਓ ਤੁਹਾਨੂੰ ਦੱਸਦੇ ਹਾਂ ਇਸ ਦਿਨ ਦੀਆਂ ਟਾੱਪ 5 ਕ੍ਰਿਕਟ ਖਬਰਾਂ।

Top-5 Cricket News of the Day : 27 ਮਾਰਚ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਕੀ ਕੀ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. IPL 2023 ਸ਼ੁਰੂ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਸੀਜ਼ਨ ਦਾ ਪਹਿਲਾ ਮੈਚ 31 ਮਾਰਚ ਨੂੰ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਕੋਲਕਾਤਾ ਨਾਈਟ ਰਾਈਜ਼ਰਜ਼ 1 ਅਪ੍ਰੈਲ ਤੋਂ ਪੰਜਾਬ ਕਿੰਗਜ਼ ਦੇ ਖਿਲਾਫ ਆਪਣਾ ਸਫਰ ਸ਼ੁਰੂ ਕਰੇਗੀ ਪਰ ਇਸ ਤੋਂ ਪਹਿਲਾਂ ਕੇਕੇਆਰ ਨੂੰ ਕਪਤਾਨ ਸ਼੍ਰੇਅਸ ਅਈਅਰ ਦੀ ਜਗ੍ਹਾ 'ਤੇ ਵਿਚਾਰ ਕਰਨਾ ਹੋਵੇਗਾ। ਜੇਕਰ ਖਬਰਾਂ ਦੀ ਮੰਨੀਏ ਤਾਂ ਸ਼ਾਰਦੁਲ ਠਾਕੁਰ IPL 2023 'ਚ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ ਕਰ ਸਕਦੇ ਹਨ।
Trending
2. IPL 2023 ਤੋਂ ਪਹਿਲਾਂ ਸਾਰੀਆਂ ਟੀਮਾਂ ਦੇ ਸੋਸ਼ਲ ਮੀਡੀਆ 'ਤੇ ਕਈ ਮਜ਼ਾਕੀਆ ਵੀਡੀਓਜ਼ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਚੇਨਈ ਸੁਪਰ ਕਿੰਗਜ਼ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਮਹਿੰਦਰ ਸਿੰਘ ਧੋਨੀ ਸਟੇਡੀਅਮ ਦੀਆਂ ਕੁਰਸੀਆਂ ਨੂੰ ਪੇਂਟ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਿਹਾ ਹੈ ਅਤੇ ਪ੍ਰਸ਼ੰਸਕ ਧੋਨੀ ਦੇ ਇਸ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ।
3. ਅਫਗਾਨਿਸਤਾਨ ਕ੍ਰਿਕਟ ਟੀਮ ਨੇ ਐਤਵਾਰ (26 ਮਾਰਚ) ਨੂੰ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਲੈ ਕੇ ਟਰਾਫੀ 'ਤੇ ਕਬਜ਼ਾ ਕਰ ਲਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ ਅਫਗਾਨਿਸਤਾਨ ਨੇ ਕਿਸੇ ਵੀ ਫਾਰਮੈਟ ਵਿੱਚ ਦੁਵੱਲੀ ਲੜੀ ਵਿੱਚ ਪਾਕਿਸਤਾਨ ਨੂੰ ਹਰਾਇਆ ਹੈ।
4. ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸੋਮਵਾਰ (26 ਮਾਰਚ) ਨੂੰ ਅਕਤੂਬਰ 2022 ਤੋਂ ਸਤੰਬਰ 2023 ਤੱਕ ਦੇ ਕੇਂਦਰੀ ਕਰਾਰਾਂ ਦੀ ਸੂਚੀ ਜਾਰੀ ਕੀਤੀ। ਜਿਸ 'ਚ ਹਰਫਨਮੌਲਾ ਰਵਿੰਦਰ ਜਡੇਜਾ ਨੂੰ ਫਾਇਦਾ ਹੋਇਆ ਹੈ। ਜਡੇਜਾ ਨੂੰ A+ ਗ੍ਰੇਡ ਵਿੱਚ ਤਰੱਕੀ ਦਿੱਤੀ ਗਈ ਹੈ, ਜਿਸ ਵਿੱਚ ਉਸ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਜਸਪ੍ਰੀਤ ਬੁਮਰਾਹ ਹਨ। ਬੀਸੀਸੀਆਈ ਬੋਰਡ ਏ+ ਗ੍ਰੇਡ ਦੇ ਖਿਡਾਰੀਆਂ ਨੂੰ ਸਾਲਾਨਾ ਰਿਟੇਨਰਸ਼ਿਪ ਫੀਸ ਵਜੋਂ 7 ਕਰੋੜ ਰੁਪਏ ਅਦਾ ਕਰਦਾ ਹੈ। ਇਸ ਗ੍ਰੇਡ ਵਿੱਚ, ਬੀਸੀਸੀਆਈ ਉਨ੍ਹਾਂ ਖਿਡਾਰੀਆਂ ਨੂੰ ਰੱਖਦਾ ਹੈ ਜੋ ਤਿੰਨੋਂ ਫਾਰਮੈਟਾਂ ਵਿੱਚ ਟੀਮ ਦੇ ਮੁੱਖ ਮੈਂਬਰ ਹਨ।
Also Read: Cricket Tales
5. ਮਹਿਲਾ ਪ੍ਰੀਮੀਅਰ ਲੀਗ (WPL) 2023 ਦੇ ਫਾਈਨਲ ਮੈਚ ਵਿੱਚ, ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਮੁੰਬਈ ਇੰਡੀਅਨਜ਼ ਵੂਮੈਨ ਨੇ ਮੇਗ ਲੈਨਿੰਗ ਦੀ ਕਪਤਾਨੀ ਵਾਲੀ ਦਿੱਲੀ ਕੈਪੀਟਲਜ਼ ਵੂਮੈਨ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲਾ ਖਿਤਾਬ ਜਿੱਤ ਲਿਆ ਹੈ।