
ਇਹ ਹਨ 29 ਮਾਰਚ ਦੀਆਂ ਟਾੱਪ-5 ਕ੍ਰਿਕਟ ਖਬਰਾਂ, ਰਾਜਸਥਾਨ ਨੇ ਦਿੱਲੀ ਨੂੰ ਹਰਾਇਆ (Image Source: Google)
Top-5 Cricket News of the Day : 29 ਮਾਰਚ ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਦਿੱਲੀ ਨੇ ਪਹਿਲੇ ਦੋ ਮੈਚਾਂ ਵਿੱਚ ਪ੍ਰਿਥਵੀ ਸ਼ਾਅ ਨੂੰ ਨਾ ਖਿਡਾ ਕੇ ਕ੍ਰਿਕਟ ਪ੍ਰਸ਼ੰਸਕਾਂ ਅਤੇ ਮਾਹਿਰਾਂ ਨੂੰ ਹੈਰਾਨ ਕਰ ਦਿੱਤਾ ਸੀ ਅਤੇ ਹੁਣ ਪ੍ਰਸ਼ੰਸਕ ਜਾਣਨਾ ਚਾਹੁੰਦੇ ਹਨ ਕਿ ਸ਼ਾਅ ਕਿਉਂ ਨਹੀਂ ਖੇਡ ਰਹੇ ਹਨ? ਹੁਣ ਸਾਬਕਾ ਕ੍ਰਿਕਟਰਾਂ ਨੇ ਵੀ ਸ਼ਾਅ ਦੇ ਹੱਕ ਵਿੱਚ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਮਹਾਨ ਆਸਟਰੇਲੀਆਈ ਕ੍ਰਿਕਟਰ ਟੌਮ ਮੂਡੀ ਨੇ ਪ੍ਰਿਥਵੀ ਸ਼ਾਅ ਨੂੰ ਆਪਣੀ ਲਾਈਨਅਪ ਵਿੱਚ ਸ਼ਾਮਲ ਨਾ ਕਰਨ ਦੇ ਦਿੱਲੀ ਕੈਪੀਟਲਜ਼ (ਡੀਸੀ) ਦੇ ਫੈਸਲੇ ਦੀ ਆਲੋਚਨਾ ਕੀਤੀ ਹੈ।