
Top-5 Cricket News of the Day : 6 ਜਨਵਰੀ ਦੇ ਦਿਨ ਕ੍ਰਿਕਟ ਦੇ ਮੈਦਾਨ ਦੇ ਅੰਦਰ ਅਤੇ ਬਾਹਰ ਕੀ ਕੀ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਵੀਰਵਾਰ ਨੂੰ ਮਹਾਰਾਸ਼ਟਰ ਕ੍ਰਿਕਟ ਸੰਘ (ਐੱਮ.ਸੀ.ਏ.) ਸਟੇਡੀਅਮ 'ਚ ਖੇਡਿਆ ਗਿਆ, ਜਿਸ 'ਚ ਭਾਰਤ ਨੂੰ 16 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਹਰਫਨਮੌਲਾ ਅਕਸ਼ਰ ਪਟੇਲ ਅਤੇ ਸੂਰਿਆਕੁਮਾਰ ਯਾਦਵ ਦੇ ਸ਼ਾਨਦਾਰ ਅਰਧ ਸੈਂਕੜੇ ਵਿਅਰਥ ਗਏ ਅਤੇ ਭਾਰਤ ਮੈਚ ਹਾਰ ਗਿਆ।
2. ਰਾਹੁਲ ਦ੍ਰਵਿੜ ਨੇ ਇਕ ਬਿਆਨ ਦਿੱਤਾ ਹੈ ਅਤੇ ਇਹ ਬਿਆਨ ਕਾਫੀ ਹੱਦ ਤੱਕ ਇਹ ਸੰਕੇਤ ਦੇ ਰਿਹਾ ਹੈ ਕਿ ਟੀ-20 ਫਾਰਮੈਟ 'ਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਸਫਰ ਖਤਮ ਹੋ ਗਿਆ ਹੈ। ਇਸ ਦੇ ਨਾਲ ਹੀ ਦ੍ਰਾਵਿੜ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ 2024 ਟੀ-20 ਵਿਸ਼ਵ ਕੱਪ ਲਈ ਇੱਕ ਨੌਜਵਾਨ ਟੀਮ ਤਿਆਰ ਕੀਤੀ ਜਾ ਰਹੀ ਹੈ ਅਤੇ ਸ਼ਾਇਦ ਇਸ ਨੌਜਵਾਨ ਟੀਮ ਵਿੱਚ ਰੋਹਿਤ ਅਤੇ ਕੋਹਲੀ ਵਰਗੇ ਸੀਨੀਅਰ ਖਿਡਾਰੀਆਂ ਲਈ ਕੋਈ ਥਾਂ ਨਹੀਂ ਹੈ।