
Top-5 Cricket News of the Day : 7 ਫਰਵਰੀ 2025 ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਰਵਿੰਦਰ ਜਡੇਜਾ ਅਤੇ ਡੈਬਿਊ ਕਰਨ ਵਾਲੇ ਹਰਸ਼ਿਤ ਰਾਣਾ ਦੀ ਸ਼ਾਨਦਾਰ ਗੇਂਦਬਾਜ਼ੀ ਤੋਂ ਬਾਅਦ ਸ਼ੁਬਮਨ ਗਿੱਲ ਦੇ ਧੀਰਜ ਵਾਲੇ ਅਰਧ ਸੈਂਕੜੇ ਦੇ ਦਮ 'ਤੇ ਭਾਰਤ ਨੇ ਵੀਰਵਾਰ ਨੂੰ ਨਾਗਪੁਰ ਦੇ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡੇ ਗਏ ਪਹਿਲੇ ਵਨਡੇ ਮੈਚ 'ਚ ਇੰਗਲੈਂਡ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਇੰਗਲੈਂਡ ਦੀ ਟੀਮ 47.4 ਓਵਰਾਂ 'ਚ 248 ਦੌੜਾਂ 'ਤੇ ਆਲ ਆਊਟ ਹੋ ਗਈ। ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਦੇ ਹੋਏ ਗਿੱਲ (87) ਅਤੇ ਸ਼੍ਰੇਅਸ ਅਈਅਰ (59) ਵਿਚਾਲੇ 96 ਦੌੜਾਂ ਅਤੇ ਗਿੱਲ ਅਤੇ ਅਕਸ਼ਰ ਪਟੇਲ (52) ਵਿਚਾਲੇ 108 ਦੌੜਾਂ ਦੀ ਸਾਂਝੇਦਾਰੀ ਨਾਲ ਭਾਰਤ ਨੇ ਸਿਰਫ 38.4 ਓਵਰਾਂ 'ਚ 251/6 ਦੌੜਾਂ ਬਣਾ ਕੇ ਚਾਰ ਵਿਕਟਾਂ ਨਾਲ ਮੈਚ ਜਿੱਤ ਲਿਆ।
2. ਸ਼ੁਭਮਨ ਗਿੱਲ ਨੇ ਨਾਗਪੁਰ 'ਚ ਖੇਡੇ ਗਏ ਪਹਿਲੇ ਵਨਡੇ ਤੋਂ ਬਾਅਦ ਸਟਾਰ ਸਪੋਰਟਸ ਨਾਲ ਗੱਲਬਾਤ ਕਰਦੇ ਹੋਏ ਆਪਣੇ ਸੀਨੀਅਰ ਖਿਡਾਰੀ ਵਿਰਾਟ ਕੋਹਲੀ ਦੀ ਸੱਟ ਬਾਰੇ ਅਪਡੇਟ ਦਿੱਤੀ ਹੈ। ਉਨ੍ਹਾਂ ਨੇ ਖੁਸ਼ਖਬਰੀ ਦਿੰਦੇ ਹੋਏ ਕਿਹਾ ਹੈ ਕਿ ਵਿਰਾਟ ਕੋਹਲੀ ਦੀ ਸੱਟ ਜ਼ਿਆਦਾ ਗੰਭੀਰ ਨਹੀਂ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਵਨਡੇ ਸੀਰੀਜ਼ ਦੇ ਦੂਜੇ ਮੈਚ ਲਈ ਪੂਰੀ ਤਰ੍ਹਾਂ ਫਿੱਟ ਅਤੇ ਉਪਲਬਧ ਹੋਣਗੇ।