
Top-5 Cricket News of the Day: 9 ਅਕਤੂਬਰ 2025 ਦੇ ਦਿਨ ਕ੍ਰਿਕਟ ਮੈਦਾਨ ਦੇ ਅੰਦਰ ਅਤੇ ਬਾਹਰ ਬਹੁਤ ਕੁਝ ਹੋਇਆ? ਤੁਸੀਂ ਦਿਨ ਦੀਆਂ ਸਾਰੀਆਂ ਖਬਰਾਂ ਜਾਣਨ ਲਈ ਬੇਤਾਬ ਹੋਵੋਗੇ ਤਾਂ ਇਸ ਲਈ ਅਸੀਂ ਲੈ ਕੇ ਆਏ ਹਾਂ ਕ੍ਰਿਕਟ ਦੀਆਂ ਟਾੱਪ 5 ਖਬਰਾਂ।
1. ਭਾਰਤੀ ਵਨਡੇ ਕ੍ਰਿਕਟ ਟੀਮ ਦੇ ਨਵੇਂ ਕਪਤਾਨ ਸ਼ੁਭਮਨ ਗਿੱਲ ਨੇ ਇੱਕ ਅਜਿਹਾ ਬਿਆਨ ਦਿੱਤਾ ਹੈ ਜੋ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਪ੍ਰਸ਼ੰਸਕਾਂ ਨੂੰ ਖੁਸ਼ ਕਰੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਤਜਰਬੇਕਾਰ ਖਿਡਾਰੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਅਜੇ ਵੀ ਭਾਰਤ ਦੇ 2027 ਵਨਡੇ ਵਿਸ਼ਵ ਕੱਪ ਯੋਜਨਾਵਾਂ ਦਾ ਹਿੱਸਾ ਹਨ। ਵੈਸਟਇੰਡੀਜ਼ ਵਿਰੁੱਧ ਦੂਜੇ ਟੈਸਟ ਤੋਂ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਸ਼ੁਭਮਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਤਜਰਬੇਕਾਰ ਖਿਡਾਰੀਆਂ ਦਾ ਯੋਗਦਾਨ ਅਤੇ ਤਜਰਬਾ ਭਵਿੱਖ ਵਿੱਚ ਟੀਮ ਲਈ ਮਹੱਤਵਪੂਰਨ ਹੋਵੇਗਾ।
2. ਮੀਡਿਆ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਟੀਮ ਇੰਡੀਆ ਦੇ ਉੱਭਰਦੇ ਕ੍ਰਿਕਟ ਸਟਾਰ, ਰਿੰਕੂ ਸਿੰਘ ਨੂੰ ਅੰਡਰਵਰਲਡ ਤੋਂ ਧਮਕੀਆਂ ਮਿਲੀਆਂ ਹਨ। ਮੁੰਬਈ ਕ੍ਰਾਈਮ ਬ੍ਰਾਂਚ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਬਦਨਾਮ ਗੈਂਗਸਟਰ ਦਾਊਦ ਇਬਰਾਹਿਮ ਦੇ "ਡੀ-ਕੰਪਨੀ" ਗਿਰੋਹ ਨੇ ਫਰਵਰੀ ਅਤੇ ਅਪ੍ਰੈਲ 2025 ਦੇ ਵਿਚਕਾਰ ਤਿੰਨ ਕਿਸ਼ਤਾਂ ਵਿੱਚ ਰਿੰਕੂ ਦੀ ਪ੍ਰਮੋਸ਼ਨਲ ਟੀਮ ਤੋਂ ₹5 ਕਰੋੜ ਦੀ ਫਿਰੌਤੀ ਮੰਗੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।